ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 12 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮਾਨਸਾ, ਡਾ. ਨਿਰਮਲ ਸਿੰਘ ਦੀ ਅਗਵਾਈ ਵਿਚ ਖੁਰਾਕ ਸਪਲਾਈ ਵਿਭਾਗ ਮਾਨਸਾ ਵੱਲੋਂ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾਉਣ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਮੁੱਖ ਮਹਿਮਾਨ ਵੱਜੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਸ਼ਿਰਕਤ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਜ਼ਿਲ੍ਹੇ ਦਾ ਹਰ ਨਾਗਰਿਕ ਆਪਣੇ ਘਰ ਉਪਰ ਤਿਰੰਗਾ ਝੰਡਾ ਲਗਾਵੇ ਅਤੇ ਆਪਣੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਦੇਸ਼ ਦੀ ਤਰੱਕੀ ਤਦ ਹੀ ਸੰਭਵ ਹੋਵੇਗੀ ਜਦੋਂ ਦੇਸ਼ ਦਾ ਹਰੇਕ ਨਾਗਰਿਕ ਜ਼ਿੰਮੇਵਾਰੀ ਨਾਲ ਆਪਣੇ ਫਰਜ਼ਾਂ ਅਤੇ ਅਧਿਕਾਰਾਂ ਦੀ ਪਾਲਣਾ ਕਰੇਗਾ। ਉਹਨਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਨੂੰ ਘਰ ਘਰ ਪਹੁੰਚਾੳਣ ਦੀ ਅਪੀਲ ਕੀਤੀ ਤਾਂ ਜ਼ੋ ਦੇਸ਼ ਦਾ ਹਰੇਕ ਨਾਗਰਿਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕੇ ।

ਇਸ ਤੋਂ ਪਹਿਲਾਂ ਡਾ. ਨਿਰਮਲ ਸਿੰਘ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦੇ ਮਹੱਤਵ ਤੇ ਚਾਨਣਾ ਪਾਇਆ ਅਤੇ ਭਾਰਤ ਦੇ ਨਾਗਰਿਕਾਂ ਨੂੰ ਪਿਆਰ ਅਤੇ ਸਦਭਾਵਨਾਂ ਨਾਲ ਵਿਚਰਨ ਦੀ ਅਪੀਲ ਕੀਤੀ। ਉਹਨਾਂ ਨੇ ਭਾਰਤ ਦੇਸ਼ ਦੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦਾ ਤੁਲਨਾਤਮਕ ਅਧਿਐਨ ਕਰਦੇ ਹੋਏ ਭਾਰਤ ਦੀ ਤਰੱਕੀ ਦੀ ਤਸਵੀਰ ਪੇਸ਼ ਕੀਤੀ । ਉਹਨਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਅਤੇ ਦੇਸ਼ ਦੇ ਨਾਗਰਿਕਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਦੁਨੀਆਂ ਪੱਧਰ ਤੇ ਪ੍ਰਾਪਤ ਕੀਤੀਆਂ ਉਪਲੱਬਧੀਆਂ ਦਾ ਜ਼ਿਕਰ ਕਰਦਿਆਂ ਭਾਰਤੀਆਂ ਦੇ ਜ਼ਜਬੇ ਦੀ ਸ਼ਲਾਘਾ ਕੀਤੀ । ਭਵਿੱਖ ਨੂੰ ਚੁਣੌਤੀ ਮੰਨਦਿਆਂ ਨੇ ਉਹਨਾਂ ਨੇ ਸਮਾਜ ਹਰ ਵਿਅਕਤੀ ਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ ।
ਇਸ ਮੌਕੇ ਸ਼ਾਮ ਲਾਲ ਧਲੇਵਾਂ, ਪ੍ਰੇਮ ਕੁਮਾਰ ਸਰਦੂਲਗੜ੍ਹ, ਅਵਤਾਰ ਕੌਰ ਰੱਲਾ, ਨਿਰੀਖਕ ਜਗਦੇਵ ਸਿੰਘ ਭੈਣੀਬਾਘਾ ਆਦਿ ਨੇ ਸੰਬੋਧਨ ਕੀਤਾ । ਸਟੇਜ਼ ਸਕੱਤਰ ਦੀ ਭੂਮਿਕਾ ਰਾਜਵਿੰਦਰ ਸਿੰਘ ਅਕਲੀਆ ਵੱਲੋਂ ਨਿਭਾਈ ਗਈ ਅਤੇ ਬਾਲ ਕਲਾਕਾਰ ਅਮਨਿੰਦਰ ਸਿੰਘ ਹੀਰਕੇ ਵੱਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ । ਇਸ ਮੌਕੇ ਜ਼ਿਲ੍ਹਾ ਮਾਨਸਾ ਦੀਆਂ ਸ਼ੈਲਰ ਯੂਨੀਅਨ, ਲੇਬਰ ਯੂਨੀਅਨ, ਆੜਤੀਆ ਯੂਨੀਅਨ ਦੇ ਨੁਮਾਇੰਦਿਆਂ ਤੋਂ ਇਲਾਵਾ ਮਨੀਸ਼ ਪਜਨੀ ਡੀ.ਐਫ.ਐਸ.ਉ., ਬਲਜੀਤ ਸਿੰਘ ਅਤੇ ਰਜਿੰਦਰ ਸਿਘ ਏ.ਐਫ.ਐਸ.ਉ., ਗੁਰਦੀਪ ਸਿੰਘ ਪ੍ਰਧਾਨ ਨਿਰੀਖਕ ਯੂਨੀਅਨ, ਸਤਵਿੰਦਰ ਸਿਘ, ਰਾਜਵੀਰ ਸਿੰਘ, ਅਵਤਾਰ ਸਿੰਘ ਤੋਂ ਇਲਾਵਾ ਖੁਰਾਕ ਸਪਲਾਈ ਵਿਭਾਗ ਜ਼ਿਲ੍ਹਾ ਮਾਨਸਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ ।

