Visitor : Visitor

ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 13 ਅਗਸਤ 2022 : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ  

ਚੰਡੀਗੜ੍ਹ, 13 ਅਗਸਤ 2022 : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਥਾਣਾ ਜ਼ੀਰਾ, ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਕਾਰਜ ਸਿੰਘ (ਨੰਬਰ 1021/ਫਿਰੋਜ਼ਪੁਰ) ਨੂੰ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਥਾਣਾ ਜੀਰਾ ਵਿੱਚ ਉਸ ਦੇ ਭਰਾ ਖ਼ਿਲਾਫ਼ ਮਾਈਨਿੰਗ ਦਾ ਕੇਸ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਿਹਾ ਉਕਤ ਹੌਲਦਾਰ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਨਾ ਕਰਨ ਬਦਲੇ ਉਸ ਤੋਂ 30, 000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 20, 000 ਰੁਪਏ ਵਿੱਚ ਤੈਅ ਹੋਇਆ ਹੈ।

ਉਕਤ ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਹੌਲਦਾਰ ਕਾਰਜ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜਮ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

Visitor : Visitor