ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਅਗਸਤ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜਮਾਂ ਸਵਰਨ ਸਿੰਘ ਉਰਫ ਡਾਹਡਾ ਉਰਫ ਸੰਨੀ ਪੁੱਤਰ ਜਗਤਾਰ ਸਿੰਘ ਵਾਸੀ ਬੁਢਲਾਡਾ ਅਤੇ ਸੰਨੀ ਕੁਮਾਰ ਉਰਫ ਹੈਪੀ ਪੁੱਤਰ ਰਾਜਿੰਦਰ ਕੁਮਾਰ ਵਾਸੀ ਬਰੇਟਾ ਨੂੰ ਕਾਬੂ ਕੀਤਾ ਹੈ। ਜਿਹਨਾਂ ਪਾਸੋਂ ਚੋੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਬਰਾਮਦ ਮੋੋਟਰਸਾਈਕਲ ਦੀ ਕੁੱਲ ਮਾਲੀਤੀ ਕਰੀਬ 25 ਹਜ਼ਾਰ ਰੁਪਏ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 165 ਮਿਤੀ 12.8.2022 ਅ/ਧ 379,411 ਹਿੰ:ਦੰ: ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ। ਐਸਆਈ ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਨਿਗਰਾਨੀ ਹੇਠ ਤਫਤੀਸੀ ਅਫਸਰ ਹੌਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਉਕਤ ਦੋਵਾਂ ਮੁਲਜ਼ਮਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਇੱਕ ਮੋੋਟਰਸਾਈਕਲ ਹੀਰੋੋਹਾਂਡਾ ਸਪਲੈਂਡਰ ਪਲੱਸ ਨੰਬਰੀ ਪੀਬੀ31ਜੀ-2262 ਬਰਾਮਦ ਕਰਕੇ ਕਬਜ਼ੇ ਵਿੱਚ ਲਿਆ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫਤਾਰ ਮੁਲਜਮਾਂ ਵਿਰੁੱਧ ਪਹਿਲਾਂ ਵੀ ਨਸ਼ਿਆ (ਐਨਡੀਪੀਐਸ ਐਕਟ ਤੇ ਆਬਕਾਰੀ ਐਕਟ) ਅਤੇ ਚੋਰੀ ਦੇ 2-2 ਮੁਕੱਦਮੇ ਦਰਜ਼ ਰਜਿਸਟਰ ਹਨ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਨੇ ਇਹ ਮੋੋਟਰਸਾਈਕਲ ਕਿੱਥੋ ਚੋਰੀ ਕੀਤਾ ਸੀ ਅਤੇ ਇਹਨਾਂ ਵੱਲੋਂ ਪਹਿਲਾਂ ਕੀਤੀਆ ਅਜਿਹੀਆ ਹੋੋਰ ਵਾਰਦਾਤਾਂ ਆਦਿ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

