Visitor : Visitor

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਬੁਰਜ ਹਰੀ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ਼ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ : ਡਾ. ਬਲਜੀਤ ਕੌਰ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 15 ਅਗਸਤ ( ਪ੍ਰਾਈਮ ਪੋਸਟ ਪੰਜਾਬ ) :  ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ (ਪੰਜਾਬ)  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ…

ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ਼ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ : ਡਾ. ਬਲਜੀਤ ਕੌਰ

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 15 ਅਗਸਤ ( ਪ੍ਰਾਈਮ ਪੋਸਟ ਪੰਜਾਬ ) :  ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ (ਪੰਜਾਬ)  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਨਸਾ ਦੇ ਪਿੰਡ ਬੁਰਜ਼ ਹਰੀ ਵਿਖੇ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਵੇਲੇ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਰੜ੍ਹ ਪਿੰਡ ਵਿਖੇ ਬਣਿਆ ਆਮ ਆਦਮੀ ਕਲੀਨਿਕ ਵੀ ਲੋਕਾਂ ਦੀ ਸੇਵਾ ਲਈ ਸ਼ੁਰੂ ਹੋ ਚੁੱਕਿਆ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਅੰਦਰ ਅਜਾਦੀ ਦੇ 75 ਸਾਲ ਪੂਰੇ ਹੋਣ ’ਤੇ ਸ਼ੁਰੂ ਹੋਏ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਅਤੇ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾਵੇਗਾ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਮਰੀਜਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮ ਬੀ ਬੀ ਐਸ ਡਾਕਟਰ, ਫਾਰਮਾਸਿਸਟ ਸਮੇਤ ਸਟਾਫ ਮੈਂਬਰ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾਣਗੇ।

ਉਨ੍ਹਾਂ ਦੱਸਆ ਕਿ ਇਨ੍ਹਾਂ ਕਲੀਨਿਕਾਂ ਰਾਹੀ ਵੱਡੀ ਗਿਣਤੀ ਵਿਚ ਮਰੀਜਾਂ ਦਾ ਇਲਾਜ ਹੋਵੇਗਾ, ਜਿਸ ਨਾਲ ਸਰਕਾਰੀ ਹਸਪਤਾਲਾਂ ‘ਤੇ ਬੋਝ ਘਟੇਗਾ। ਇਨ੍ਹਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋ-ਅੱਪ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈਸਟਾਂ ਸਮੇਤ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਦਾਨ ਕਰਕੇ ਮੁਢਲੇ ਸਿਹਤ ਸੰਭਾਲ ਸਿਸਟਮ ਨੂੰ ਮਜ਼ਬੂਤ ਕਰਨਗੇ।

ਇਸ ਮੌਕੇ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਬਲਦੀਪ ਕੌਰ, ਐਸ.ਐਸ.ਪੀ. ਗੋਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਟੀ. ਬੈਨਿਥ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਆਪ ਆਗੂ ਹਾਜਰ ਸਨ।

Leave a Reply

Your email address will not be published. Required fields are marked *

Visitor : Visitor