ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜੰਮੂ-ਕਸ਼ਮੀਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਜੰਮੂ ਦੇ ਸਿਦਰਾ ਇਲਾਕੇ ‘ਚ ਇਕ ਹੀ ਪਰਿਵਾਰ ਦੇ 6 ਮੈਂਬਰ ਆਪਣੀ ਰਿਹਾਇਸ਼ ‘ਤੇ ਮ੍ਰਿਤਕ ਪਾਏ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਪੁਲਿਸ ਨੇ ਕਿਹਾ ਕਿ ਬੁੱਧਵਾਰ ਨੂੰ ਇੱਥੇ ਇੱਕ ਪਰਿਵਾਰ ਦੇ 6 ਮੈਂਬਰ ਘਰ ਵਿੱਚ ਸ਼ੱਕੀ ਹਾਲਤ ਵਿੱਚ ਮ੍ਰਿਤਕ ਪਾਏ ਗਏ। ਮ੍ਰਿਤਕਾਂ ਦੀ ਪਛਾਣ ਸਕੀਨਾ ਬੇਗਮ, ਉਸ ਦੀਆਂ ਦੋ ਬੇਟੀਆਂ ਨਸੀਮਾ ਅਖਤਰ ਅਤੇ ਰੁਬੀਨਾ ਬਾਨੋ, ਬੇਟੇ ਜ਼ਫਰ ਸਲੀਮ ਅਤੇ ਦੋ ਨੂਰ-ਉਲ-ਹਬੀਬ ਅਤੇ ਸਜਾਦ ਅਹਿਮਦ ਵਜੋਂ ਹੋਈ ਹੈ। ਸਿਦਰਾ ਇਲਾਕੇ ‘ਚ ਇਕ ਘਰ ‘ਚੋਂ ਦੋ ਲਾਸ਼ਾਂ ਮਿਲੀਆਂ ਹਨ, ਜਦਕਿ ਦੂਜੇ ਘਰ ‘ਚੋਂ ਚਾਰ ਲਾਸ਼ਾਂ ਮਿਲੀਆਂ ਹਨ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਇੱਥੋਂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਦੀਆਂ ਟੀਮਾਂ ਇਲਾਕੇ ਵਿੱਚ ਪਹੁੰਚ ਗਈਆਂ ਹਨ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

