10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 10 ਬੋਤਲਾਂ ਸ਼ਰਾਬ ਅਤੇ ਜੂਆ ਐਕਟ ਤਹਿਤ 3220 ਰੁਪਏ ਦੀ ਨਗਦੀ ਜੂਆ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 18 ਅਗਸਤ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਸ:ਥ: ਸੁਖਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਕਾਲਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੇ ਹੌਲਦਾਰ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਕੱਲ੍ਹੋ ਨੂੰ ਕਾਬੂ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਥਾਣਾ ਬਰੇਟਾ ਦੇ ਹੌਲਦਾਰ ਗੋਬਿੰਦ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਭੋਲਾ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਰੇਟਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋੋਂ 3220 ਰੁਪਏ ਦੀ ਨਗਦੀ ਜੂਆ ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।


