ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ
ਮਾਨਸਾ , 19 ਅਗਸਤ 2022 : ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਰਜ਼ੇ ਕਾਰਨ ਕਿਸਾਨਾਂ ਦਾ ਖ਼ੁਦਕੁਸ਼ੀ ਕਰਨਾ ਲਗਾਤਾਰ ਜਾਰੀ ਹੈ । ਇਸੇ ਤਰ੍ਹਾਂ ਦੀ ਹੀ ਇਕ ਮੰਦਭਾਗੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਤੋਂ ਮਿਲੀ ਹੈ ਜਿੱਥੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੂਸਾ ਦੇ 32 ਸਾਲਾਂ ਕਿਸਾਨ ਗੁਰਜੰਟ ਸਿੰਘ ਪੁੱਤਰ ਤਿੱਤਰ ਸਿੰਘ ਦੇ ਸਿਰ 8-9 ਲੱਖ ਦਾ ਕਰਜ਼ਾ ਸੀ ਜਿਸ ਕਾਰਨ ਕਿਸਾਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਕਿਸਾਨ ਗੁਰਜੰਟ ਸਿੰਘ ਨੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ।

