ਬਿਉੂਰੋ, ਪ੍ਰਾਈਮ ਪੋਸਟ ਪੰਜਾਬ
ਫਰੀਦਕੋਟ ‘ਚ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਨਸ਼ੇੜੀ ਪਤੀ ਨੇ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਸ ਨੇ 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢ ਦਿੱਤਾ।
ਪਿੰਡ ਬੁੱਟਰ ਵਿੱਚ ਨਸ਼ੇੜੀ ਪਤੀ ਵਲੋਂ ਕਹੀ ਨਾਲ ਵਾਰ ਕਰਕੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਹਿਚਾਣ ਕਰੀਬ 40 ਸਾਲਾ ਪਰਮਜੀਤ ਕੌਰ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

