Visitor : Visitor

ਤਹਿਸੀਲ ਪੱਧਰ ’ਤੇ ਲਗਾਏ ਸੁਵਿਧਾ ਕੈਂਪਾਂ ਵਿਚ 153 ਲਾਭਪਾਤਰੀਆਂ ਨੇ ਫਾਰਮ ਭਰੇ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 19 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪ੍ਰਦਾਨ ਕਰਨ ਦੇ ਮੰਤਵ ਨਾਲ ਤਹਿਸੀਲ ਪੱਧਰ ’ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ…

ਸੰਜੀਵ ਜਿੰਦਲ / ਰੋਹਿਨ ਜਿੰਦਲ

ਮਾਨਸਾ, 19 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪ੍ਰਦਾਨ ਕਰਨ ਦੇ ਮੰਤਵ ਨਾਲ ਤਹਿਸੀਲ ਪੱਧਰ ’ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਨੰਗਲ ਕਲਾਂ, ਦਾਤੇਵਾਸ ਅਤੇ ਬਣਾਂਵਾਲੀ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ 153 ਲਾਭਪਾਤਰੀਆਂ ਨੇ ਪੈਨਸ਼ਨ ਫਾਰਮ ਭਰੇ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੀ ਪ੍ਰਾਪਤੀ ਸੌਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰ ਲੋੜਵੰਦ ਨਾਗਰਿਕ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ।

Leave a Reply

Your email address will not be published. Required fields are marked *

Visitor : Visitor