370 ਨਸ਼ੀਲੀ ਗੋੋਲੀਆਂ, 300 ਸਿਗਨੇਚਰ ਕੈਪਸੂਲ, 125 ਲੀਟਰ ਲਾਹਣ, 73 ਬੋਤਲਾਂ ਸ਼ਰਾਬ ਅਤੇ 11 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ
ਸੰਜੀਵ ਜਿੰਦਲ / ਰੋਹਿਨ ਜਿੰਦਲ
ਮਾਨਸਾ, 20 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-2 ਮਾਨਸਾ ਦੇ ਐਸਆਈ ਰਾਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਜੀਂਦਾ (ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋੋਂ 11 ਨਸ਼ੀਲੀ ਸੀਸ਼ੀਆਂ ਅਤੇ 110 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-2 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਭੀਖੀ ਦੇ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਮਹਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 260 ਨਸ਼ੀਲੀ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ੍ਹ ਦੇ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਮੇਲ ਸਿੰਘ ਉਰਫ ਗੇਲਾ ਪੁੱਤਰ ਰੂਪ ਸਿੰਘ ਵਾਸੀ ਮੀਰਪੁਰ ਖੁਰਦ ਅਤੇ ਬਿੱਕਰ ਸਿੰਘ ਪੁੱਤਰ ਗੰਗਾਂ ਸਿੰਘ ਵਾਸੀ ਮੀਰਪੁਰ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 300 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ ਥਾਣਾ ਸਰਦੂਲਗੜ੍ਹ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਸੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਕਾਬੂ ਕਰਕੇ 66 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਥਾਣਾ ਜੌੜਕੀਆਂ ਦੇ ਸ:ਥ: ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋੋਂ ਲਛਮਣ ਸਿੰਘ ਪੁੱਤਰ ਦੇਵ ਸਿੰਘ ਵਾਸੀ ਬੀਰੇਵਾਲਾ ਜੱਟਾ ਪਾਸੋਂ 60 ਲੀਟਰ ਲਾਹਣ ਅਤੇ 7 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।

ਥਾਣਾ ਜੌੜਕੀਆਂ ਦੇ ਹੀ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜੰਟਾ ਸਿੰਘ ਪੁੱਤਰ ਗੁਦਰ ਸਿੰਘ ਵਾਸੀ ਬੀਰੇਵਾਲਾ ਜੱਟਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ।
ਥਾਣਾ ਝੁਨੀਰ ਦੇ ਹੌਲਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੋਨੀ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ 15 ਲੀਟਰ ਲਾਹਣ ਬਰਾਮਦ ਕੀਤੀ ਗਈ।

ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ । ਜਿਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

