ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 20 ਅਗਸਤ 2022 : ਚੰਡੀਗੜ੍ਹ ਵਿੱਚ ਇਕ ਮਾਮੇ ਨੇ ਆਪਣੀ 22 ਸਾਲਾ ਭਾਣਜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 41 ਦੇ ਸਰਕਾਰੀ ਕੁਆਰਟਰ ਵਿੱਚ ਇਕ 22 ਸਾਲਾ ਅੰਜਲੀ ਨਾਂ ਦੀ ਵਿਦਿਆਰਥਣ ਦਾ ਗਲਾ ਵੱਢਕੇ ਕਤਲ ਕਰ ਦਿੱਤਾ। ਅੰਜਲੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਇਹ ਘਟਨਾ ਅੱਜ ਸਵੇਰੇ ਕਰੀਬ 10 ਵਜੇ ਦੀ ਦੱਸੀ ਜਾ ਰਹੀ ਹੈ। ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਅੰਜਲੀ ਦੇ ਮਾਮੇ ਨੇ ਹੀ ਉਸਦਾ ਕਤਲ ਕਰ ਦਿੱਤਾ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸੈਕਟਰ 16 ਦੇ ਹਸਪਤਾਲ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਮਾਮੇ ਦਾ ਪੁਰਾਣਾ ਰਿਕਾਰਡ ਵੀ ਅਪਰਾਧਿਕ ਹੈ।

