ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ
ਬਠਿੰਡਾ, 20 ਅਗਸਤ 2022 : ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਨੂੰ ਬਠਿੰਡਾ ਜ਼ਿਲ੍ਹੇ ਵਿੱਚ ’ਪੇਡੂ ਖੇਡ ਮੇਲਾ-2022’ ਦੇ ਨਾਂ ਹੇਠ ਬਲਾਕ ਅਤੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਇੱਕ ਮੀਟਿੰਗ ਬਲਾਕ ਮੌੜ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਰਾਜਿੰਦਰ ਸਿੰਘ ਅਤੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਬਲਾਕ ਮੌੜ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾ ਨਾਲ ਇਹਨਾਂ ਖੇਡਾਂ ਨੂੰ ਕਰਵਾਉਣ ਸੰਬੰਧੀ ਕੀਤੀ।ਇਸ ਮੌਕੇ ਨੋਡਲ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਪਿੰਡ ਪੱਧਰ ਤੇ ਖਿਡਾਰੀਆਂ ਵੱਲੋਂ ਹਿੱਸਾ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਹਰ ਇੱਕ ਪਿੰਡ ਵੱਲੋਂ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲਿਆ ਜਾਵੇ।
ਉਨ੍ਹਾਂ ਇਸ ਮੌਕੇ ਕਿਹਾ ਕਿ ਰੂਰਲ ਬਲਾਕ ਪੱਧਰ ਤੇ ਖੇਡਾਂ ਲਈ 23 ਅਗਸਤ ਤੱਕ ਐਂਟਰੀ ਹੋਣੀ ਚਾਹੀਦੀ ਹੈ । ਇਸ ਮੌਕੇ ਜਸਵਿੰਦਰ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ, ਗੁਰਸ਼ਰਨ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਰਾਜਵੀਰ ਕੌਰ, ਰਣਜੀਤ ਸਿੰਘ, ਅਮਨਦੀਪ ਸਿੰਘ ਭੁਪਿੰਦਰ ਸਿੰਘ (ਸਮੂਹ ਸਰੀਰਕ ਸਿੱਖਿਆ ਅਧਿਆਪਕ) ਅਤੇ ਹਰਪ੍ਰੀਤ ਸਿੰਘ ਬਾਲੀਵਾਲ ਕੋਚ ਹਾਜ਼ਰ ਸਨ।