Visitor : Visitor

ਗੁਰਪਤਵੰਤ ਪੰਨੂ ਵੱਲੋਂ ਧਮਕੀ- ‘PM ਮੋਦੀ ਨੂੰ ਪਹਿਲਾਂ ਵੀ ਮੋੜਿਆ ਤੇ 24 ਅਗਸਤ ਨੂੰ ਵੀ ਪੰਜਾਬ ਤੋਂ ਵਾਪਸ ਮੋੜਾਂਗੇ’

ਨਿਊਜ਼ ਡੈਸਕ,  ਪ੍ਰਾਈਮ ਪੋਸਟ ਪੰਜਾਬ   ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ। ਉਸ ਨੇ ਵੀਡੀਓ ਵਿੱਚ ਕਿਹਾ ਕਿ ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ…

ਨਿਊਜ਼ ਡੈਸਕ,  ਪ੍ਰਾਈਮ ਪੋਸਟ ਪੰਜਾਬ  

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ।

ਉਸ ਨੇ ਵੀਡੀਓ ਵਿੱਚ ਕਿਹਾ ਕਿ ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਾਂਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੰਜਾਬ ‘ਚ ਰੈਫਰੈਂਡਮ ਕਰਵਾਉਣਗੇ, ਸਾਡੇ ਵਰਕਰ ਪੰਜਾਬ ਮੋਹਾਲੀ ਪਹੁੰਚ ਚੁੱਕੇ ਹਨ।

ਉਸ ਨੇ ਕਿਹਾ ਕਿ ਪੰਜਾਬ ਵਿੱਚ ਪ੍ਰੋਪੇਲਡ ਗਰਨੇਡ ਵੀ ਵਰਤੇ ਜਾਂਦੇ ਹਨ ਅਤੇ ਰੈਫਰੈਂਡਮ ਵੀ। ਉਸ ਨੇ ਕਿਹਾ ਕਿ 24 ਅਗਸਤ ਨੂੰ ਇਕੱਠੇ ਹੋ ਜਾਵੋ ਤੇ ਖਾਲਿਸਤਾਨੀ ਝੰਡੇ ਹੱਥਾਂ ਵਿੱਚ ਫੜ ਲਵੋ। ਪਹਿਲਾਂ ਵੀ ਮੋਦੀ ਨੂੰ ਵਾਪਸ ਮੋੜਿਆ ਸੀ ਤੇ ਹੁਣ ਵੀ ਵਾਪਸ ਮੋੜਾਂਗੇ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਆ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਪੰਜਾਬ ਫੇਰੀ ਹੈ।

Leave a Reply

Your email address will not be published. Required fields are marked *

Visitor : Visitor