10 ਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ ਕੀਤਾ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 23 ਅਗਸਤ 2022 : ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਸ:ਥ: ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੁਖਚਰਨ ਸਿੰਘ ਉਰਫ ਸੁਖਚੈਨ ਪੁੱਤਰ ਤੇਜਾ ਸਿੰਘ ਵਾਸੀ ਬਾਹਮਣਵਾਲਾ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸਆਈ ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਪ੍ਰਦੀਪ ਸਿੰਘ ਉਰਫ ਬਬਲਾ ਪੁੱਤਰ ਬਚਿੱਤਰ ਸਿੰਘ ਅਤੇ ਕਰਮਜੀਤ ਸਿੰਘ ਉਰਫ ਕਰਨ ਪੁੱਤਰ ਭੋਲਾ ਸਿੰਘ ਵਾਸੀਅਨ ਜਵਾਹਰਕੇ ਨੂੰ ਮੋਟਰਸਾਈਕਲ ਹੀਰੋ ਐਚਐਫ ਡੀਲਕਸ ਨੰਬਰੀ ਪੀਬੀ44ਬੀ-8616 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 10 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ।
ਐਸਐਸਪੀ ਮਾਨਸਾ ਵੱਲੋਂ ਦੱਸਿਆ ਗਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

