Visitor : Visitor
,

ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਨੂੰ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 23 ਅਗਸਤ 2022 :  ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਦੱਸਿਆ ਗਿਆ ਕਿ ਮਾਨਸਾ ਪੁਲਿਸ ਨੇ  ਪੀਓਜ/ਭਗੌੌੜਿਆਂ ਅਤੇ ਪੈਰੋੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸੇਸ਼ ਮੁਹਿੰਮ ਤਹਿਤ ਇੱਕ ਪੀਓ ਨੂੰ ਗ੍ਰਿਫਤਾਰ ਕੀਤਾ  ਹੈ। ਭਗੌੜੇ ਮੁਲਜ਼ਮ ਸੁਰਜੀਤ ਸਿੰਘ ਉਰਫ ਗੁਰਜੀਤ ਉਰਫ ਗੱਗੀ ਪੁੱਤਰ ਅਮਰੀਕ ਸਿੰਘ ਵਾਸੀ ਮਾਨਸਾ, ਜਿਸਦੇ ਵਿਰੁੱਧ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 23 ਅਗਸਤ 2022 :  ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਦੱਸਿਆ ਗਿਆ ਕਿ ਮਾਨਸਾ ਪੁਲਿਸ ਨੇ  ਪੀਓਜ/ਭਗੌੌੜਿਆਂ ਅਤੇ ਪੈਰੋੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸੇਸ਼ ਮੁਹਿੰਮ ਤਹਿਤ ਇੱਕ ਪੀਓ ਨੂੰ ਗ੍ਰਿਫਤਾਰ ਕੀਤਾ  ਹੈ। ਭਗੌੜੇ ਮੁਲਜ਼ਮ ਸੁਰਜੀਤ ਸਿੰਘ ਉਰਫ ਗੁਰਜੀਤ ਉਰਫ ਗੱਗੀ ਪੁੱਤਰ ਅਮਰੀਕ ਸਿੰਘ ਵਾਸੀ ਮਾਨਸਾ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 129 ਮਿਤੀ 27.09.2019 ਅ/ਧ 61/1/14 ਆਬਕਾਰੀ ਐਕਟ ਥਾਣਾ ਸਿਟੀ-1 ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਜੇਐਮਆਈਸੀ ਮਾਨਸਾ ਵੱਲੋਂ ਇਸਨੂੰ ਮਿਤੀ 04.08.2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀਓ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਿਟੀ-1 ਮਾਨਸਾ ਦੇ ਹਵਾਲੇ ਕੀਤਾ ਗਿਆ ਹੈ।

Leave a Reply

Your email address will not be published. Required fields are marked *

Visitor : Visitor