1700 ਨਸ਼ੀਲੀ ਗੋਲੀਆਂ ਅਤੇ 18 ਗ੍ਰਾਮ ਹੈਰੋਇਨ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 24 ਅਗਸਤ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਐਸਆਈ ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਭੋਲਾ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਮਘਾਣੀਆ ਹਾਲਆਬਾਦ ਬੁਢਲਾਡਾ ਅਤੇ ਸੁਦਾਗਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਰਿਊਦ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 1700 ਨਸ਼ੀਲੀ ਗੋੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਥਾਣਾ ਸਰਦੂਲਗੜ੍ਹ ਦੇ ਐਸਆਈ ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋੋਂ ਸਤੀਸ਼ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਸਰਦੂਲਗੜ੍ਹ ਨੂੰ ਕਾਬੂ ਕਰਕੇ ਉਸ ਪਾਸੋੋਂ 18 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ੍ਹ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

