440 ਨਸ਼ੀਲੀ ਗੋਲੀਆਂ, 30 ਨਸ਼ੀਲੀ ਸੀਸ਼ੀਆਂ, 8 ਕਿਲੋਗ੍ਰਾਮ ਭੁੱਕੀ ਚੂਰਾਪੋਸਤ, 5 ਗ੍ਰਾਮ ਹੈਰੋਇਨ , 130 ਲੀਟਰ ਲਾਹਣ, 11 ਬੋਤਲਾਂ ਸ਼ਰਾਬ, 2 ਚਾਲੂ ਭੱਠੀਆਂ ਸਮੇਤ 2 ਮੋਟਰਸਾਈਕਲ ਕੀਤੇ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 27 ਅਗਸਤ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਮਾਨਸਾ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਐਸਆਈ ਕਰਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਦੀਸ਼ ਸਿੰਘ ਉਰਫ ਗੱਗੀ ਪੁੱਤਰ ਅਵਤਾਰ ਸਿੰਘ ਵਾਸੀ ਭਾਗੀਬਾਂਦਰ ਜਿਲ੍ਹਾ ਬਠਿੰਡਾ ਨੂੰ ਕਾਬੂ ਕਰਕੇ 30 ਨਸ਼ੀਲੀ ਸੀਸ਼ੀਆਂ ਮਾਰਕਾ ਵਿਨਸੀਰੈਕਸ ਸਮੇਤ 300 ਨਸ਼ੀਲੀ ਗੋੋਲੀਆਂ ਦੀ ਕਮਰਸੀਅਲ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਥਾਣਾ ਭੀਖੀ ਦੇ ਐਸਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹੈਪੀ ਸਿੰਘ ਪੁੱਤਰ ਚਿਮਨ ਲਾਲ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 140 ਨਸ਼ੀਲੀ ਗੋਲੀਆਂ ਮਾਰਕਾ ਐਲਪ੍ਰਾਜੋੋਲਮ ਦੀ ਬਰਾਮਦਗੀ ਕੀਤੀ ਗਈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸਆਈ ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਨਿਰਮਲ ਸਿੰਘ ਉਰਫ ਨਿੰਮੀ ਪੁੱਤਰ ਗੁਰਦੇਵ ਸਿੰਘ ਅਤੇ ਬਿੱਟੂ ਪੁੱਤਰ ਸੁਖਦੇਵ ਸਿੰਘ ਵਾਸੀਅਨ ਸੈਦੇਵਾਲਾ ਪਾਸੋਂ ਮੋਟਰਸਾਈਕਲ ਹੀਰੋ ਡੀਲਕਸ ਨੰਬਰੀ ਪੀਬੀ50ਏ-2848 ਸਮੇਤ 8 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ, ਦੋਨਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਬਾਕੀ ਹੈ।

ਥਾਣਾ ਜੌੜਕੀਆਂ ਦੇ ਐਸਆਈ ਗੰਗਾ ਰਾਮ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਪ੍ਰੀਤ ਸਿੰਘ ਉਰਫ ਵੱਡਾ ਪੁੱਤਰ ਕੌਰ ਸਿੰਘ ਵਾਸੀ ਰਾਏਪੁਰ ਅਤੇ ਹਰਜਿੰਦਰ ਸਿੰਘ ਉਰਫ ਬੱਬੂ ਪੁੱਤਰ ਬੇਅੰਤ ਸਿੰਘ ਵਾਸੀ ਕੋਟਧਰਮੂ ਨੂੰ ਮੋਟਰਸਾਈਕਲ ਹੀਰੋਹਾਂਡਾ ਸਪਲੈਂਡਰ ਪਲੱਸ ਬਿਨਾ ਨੰਬਰੀ ਸਮੇਤ ਕਾਬੂ ਕਰਕੇ 5 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਣ ਤੇ ਉਹਨਾਂ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਸ:ਥ: ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਉਰਫ ਸੋਨੀ ਪੁੱਤਰ ਸੰਤੋਖ ਸਿੰਘ ਵਾਸੀ ਸਸਪਾਲੀ ਨੂੰ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।

ਥਾਣਾ ਬੋਹਾ ਦੇ ਸ:ਥ: ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਕਰਮ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 1 ਚਾਲੂ ਭੱਠੀ, 30 ਲੀਟਰ ਲਾਹਣ ਅਤੇ 1 ਬੋਤਲ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਥਾਣਾ ਜੋਗਾ ਦੇ ਹੌਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੇਵਾ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਖੜਕ ਸਿੰਘ ਵਾਲਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਐੱਨ ਡੀ ਪੀ ਐੱਸ ਐਕਟ ਜੇ ਉਕਤ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ ਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

