ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 27 ਅਗਸਤ 2022 : ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਟੀ ਬੈਨਿਥ, ਆਈ.ਏ.ਐਸ. ਵੱਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਬਲਾਕ ਮਾਨਸਾ ਦੇ ਪਿੰਡ ਸਹਾਰਨਾ, ਗੇਹਲੇ, ਮੂਸਾ, ਨੰਗਲ ਖੁਰਦ, ਰਮਦਿੱਤੇਵਾਲਾ ਵਿਖੇ ਚਾਰਦੀਵਾਰੀ, ਪਾਰਕ, ਗਲੀਆਂ ਨਾਲੀਆਂ ਦੇ ਚੱਲ ਰਹੇ ਕੰਮ ਦੀ ਦੀ ਜਾਂਚ ਕੀਤੀ।

ਇਸ ਮੌਕੇ ਹਾਜਰ ਸਟਾਫ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਅਧੀਨ ਪਾਰਦਰਸ਼ਤਾ ਲਿਆਉਣ ਲਈ ਲੇਬਰ ਦੀ ਹਾਜ਼ਰੀ ਮੋਬਾਇਲ ਮੋਨੀਟਰਿੰਗ ਸਿਸਟਮ ਰਾਹੀਂ ਲਗਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ।

ਇਸ ਮੌਕੇ ਉਹਨਾਂ ਨਾਲ ਮਨਦੀਪ ਸਿੰਘ, ਜਿਲ੍ਹਾ ਨੋਡਲ ਅਫਸਰ ਮਨਰੇਗਾ, ਵਨੀਤ ਕੁਮਾਰ, ਏ.ਪੀ.ਓ. ਮਨਰੇਗਾ, ਮਨਦੀਪ ਸਿੰਘ, ਤਕਨੀਕੀ ਸਹਾਇਕ ਮਨਰੇਗਾ ਹਾਜਰ ਸਨ।











